Monday, April 29, 2024

Logo
Loading...
google-add

ਕਰਤਾਰਪੁਰ ਗੁਰਦੁਆਰਾ ਵਿਵਾਦ 'ਤੇ ਨਵਾਂ ਖੁਲਾਸਾ,ਹੈੱਡ ਗ੍ਰੰਥੀ ਨੇ ਦਿੱਤੀ ਸਫਾਈ,ਕਿਹਾ ਗੁਰਦਵਾਰਾ ਸਾਹਿਬ ਤੋਂ 2KM ਦੂਰ ਹੋਈ ਸੀ ਪਾਰਟੀ

Editor | 12:31 PM, Tue Nov 21, 2023

ਪਾਕਿਸਤਾਨ ਦੇ ਸ੍ਰੀ ਕਰਤਾਰਪੁਰ ਸਾਹਿਬ ਗੁਰਦੁਆਰਾ ਕੰਪਲੈਕਸ ਵਿੱਚ ਸ਼ਨੀਵਾਰ ਰਾਤ ਇੱਕ ਪਾਰਟੀ ਹੋਈ। ਜਿਸ ਵਿੱਚ ਮੀਟ ਤੇ ਸ਼ਰਾਬ ਵੀ ਪਰੋਸੀ ਗਈ ਸੀ। ਦਾਅਵਾ ਕੀਤਾ ਗਿਆ ਸੀ ਕਿ ਇਹ ਪਾਰਟੀ ਇਤਿਹਾਸਕ ਗੁਰਦੁਆਰਾ ਸਾਹਿਬ ਦੇ ਦਰਸ਼ਨ ਦੀਦਾਰ ਤੋਂ ਵੀਹ ਫੁੱਟ ਦੀ ਦੂਰੀ ‘ਤੇ ਆਯੋਜਿਤ ਕੀਤੀ ਗਈ ਸੀ। ਜਿਸ ਵਿੱਚ ਪਾਕਿਸਤਾਨ ਦੇ ਨਾਰੋਵਾਲ ਜ਼ਿਲ੍ਹੇ ਦੇ ਡੀਸੀ ਮੁਹੰਮਦ ਸ਼ਾਰੁਖ, ਪੁਲਿਸ ਅਧਿਕਾਰੀਆਂ ਸਮੇਤ ਵੱਖ-ਵੱਖ ਭਾਈਚਾਰਿਆਂ ਦੇ 80 ਤੋਂ ਵੱਧ ਲੋਕਾਂ ਨੇ ਸ਼ਮੂਲੀਅਤ ਕੀਤੀ।


ਹੁਣ ਇਸ ਮਾਮਲੇ ਵਿੱਚ ਇੱਕ ਨਵਾ ਮੋੜ ਆ ਗਿਆ ਹੈ। ਦਰਅਸਲ ਸ੍ਰੀ ਕਰਤਾਰਪੁਰ ਸਾਹਿਬ ਗੁਰਦੁਆਰਾ ਦੇ ਹੈੱਡ ਗ੍ਰੰਥੀ ਗਿਆਨੀ ਗੋਬਿੰਦ ਸਿੰਘ ਨੇ ਸਾਹਮਣੇ ਆ ਕੇ ਸਫ਼ਾਈ ਦਿੱਤੀ ਹੈ। ਉਹਨਾਂ ਨੇ ਕਿਹਾ ਕਿ ਇਹ ਪਾਰਟੀ ਗੁਰਦੁਆਰਾ ਹਦੂਦ ਅੰਦਰ ਨਹੀਂ ਸਗੋ ਦਰਬਾਰ ਦੀ ਹੱਦ ਤੋਂ 2 ਕਿਲੋਮੀਟਰ ਦੂਰ ਹੋਈ ਹੈ। ਗੋਬਿੰਦ ਸਿੰਘ ਨੇ ਇਹ ਜ਼ਰੂਰਤ ਮੰਨਿਆ ਹੈ ਕਿ ਇਸ ਪਾਰਟੀ ਵਿੱਚ ਮੀਟ ਪਰੋਸਿਆ ਗਿਆ ਪਰ ਸ਼ਰਾਬ ਦੀ ਗੱਲ ਉਹਨਾਂ ਨੇ ਗਲਤ ਕਰਾਰ ਦਿੱਤੀ ਹੈ। ਹੈੱਡ ਗ੍ਰੰਥੀ ਗੋਬਿੰਦ ਸਿੰਘ ਨੇ ਕਿਹਾ ਕਿ ਇਸ ਪਿੱਛੇ ਮਹਿਜ਼ ਇੱਕ ਸਾਜਿਸ਼ ਹੀ ਹੈ। ਸ਼ਰਾਰਤੀ ਲੋਕਾਂ ਦਾ ਮਕਦਸਦ ਹੈ ਕਿ ਇਸ ਦਰਬਾਰ ਸਾਹਿਬ ਸੰਗਤ ਮੱਥਾ ਟੇਕਣ ਨਾ ਆਵੇ। ਗੋਬਿੰਦ ਸਿੰਘ ਨੇ ਅਪੀਲ ਵੀ ਕੀਤੀ ਹੈ ਕਿ ਅਜਿਹੀਆਂ ਗਤੀਵਿਧੀਆਂ ਤੋਂ ਸੰਗਤ ਬੱਚ ਕੇ ਰਹੋ।


ਓਧਰ ਦੂਜੇ ਪਾਸੇ ਸ੍ਰੀ ਕਰਤਾਰਪੁਰ ਸਾਹਿਬ ਗੁਰਦੁਆਰਾ ਦਰਸ਼ਨ ਕਰਨ ਗਏ ਪੰਜਾਬ ਵਿਧਾਨ ਸਭ ਦੇ ਸਪੀਕਰ,ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵੀ ਹਾਲ ਹੀ ਵਿੱਚ ਕਰਤਾਰਪੁਰ ਸਾਹਿਬ ਕੰਪਲੈਕਸ ਵਿੱਚ ਨਾਨ-ਵੈਜ ਅਤੇ ਡਾਂਸ ਪਾਰਟੀਆਂ ਹੋਣ ਕਾਰਨ ਪੈਦਾ ਹੋਏ ਵਿਵਾਦ ‘ਤੇ ਪਾਕਿਸਤਾਨੀ ਅਧਿਕਾਰੀਆਂ ਨੂੰ ਕਲੀਨ ਚਿੱਟ ਦੇ ਦਿੱਤੀ ਹੈ। ਸੰਧਵਾਂ ਅਨੁਸਾਰ ਭਾਈ ਗੋਬਿੰਦ ਸਿੰਘ ਨੇ ਦੋਸ਼ ਲਾਇਆ ਕਿ ਕੁਝ ਲੋਕ ਕਰਤਾਰਪੁਰ ਸਾਹਿਬ ਦੇ ਅਕਸ ਨੂੰ ਢਾਹ ਲਾਉਣ ਦੀ ਕੋਸ਼ਿਸ਼ ਕਰ ਰਹੇ ਹਨ ਅਤੇ ਇਸ ਮਕਸਦ ਲਈ ਇਹ ਸਾਰਾ ਵਿਵਾਦ ਖੜ੍ਹਾ ਕੀਤਾ ਗਿਆ ਹੈ।


  • Trending Tag

  • No Trending Add This News
google-add
google-add
google-add

ਦਰਮਿਆਨੀਆਂ ਖ਼ਬਰਾਂ

google-add

ਵਪਾਰ

google-add
google-add