Sunday, April 14, 2024

Logo
Loading...
google-add

ਜਲੰਧਰ ‘ਚ ਸੜਕ ਹਾਦਸਾ, ਬਾਈਕ ਸਵਾਰ ਇੱਕ ਵਿਅਕਤੀ ਦੀ ਮੌਤ

Editor | 16:45 PM, Sat Dec 02, 2023

ਜਲੰਧਰ ਦੇ ਕਾਲਾ ਸਿੰਘਾ ਰੋਡ ‘ਤੇ ਦਰਦਨਾਕ ਸੜਕ ਹਾਦਸਾ ਵਾਪਰਿਆ ਹੈ. ਇਸ ਹਾਦਸੇ ‘ਚ ਇੱਕ ਵਿਅਕਤੀ ਦੀ ਮੌਤ ਹੋ ਗਈ ਅਤੇ ਇੱਕ ਜ਼ਖ਼ਮੀ ਹੋਇਆ ਹੈ. ਜ਼ਖ਼ਮੀ ਨੂੰ ਇਲਾਜ਼ ਲਈ ਸਿਵਲ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਮ੍ਰਿਤਕ ਦੀ ਪਛਾਣ ਬਿਹਾਰ ਦੇ ਰਹਿਣ ਵਾਲੇ ਸ਼ੀਨੂ ਮਹਿੰਦੀ ਵਜੋਂ ਹੋਈ ਹੈ। ਪੁਲਿਸ ਨੇ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ।

ਕਿਵੇਂ ਵਾਪਰਿਆ ਹਾਦਸਾ?

ਜਾਣਕਾਰੀ ਮੁਤਾਬਕ 2 ਨੌਜਵਾਨ ਮੋਟਰ ਸਾਈਕਲ ‘ਤੇ ਜਲੰਧਰ ਸ਼ਹਿਰ ਵੱਲ ਆ ਰਹੇ ਸਨ ਅਤੇ  ਦੋਵੇਂ ਟਾਈਲਾਂ ਵਿਛਾਉਣ ਦਾ ਕੰਮ ਕਰਦੇ ਸਨ। ਘਟਨਾ ਵਿੱਚ ਜ਼ਖ਼ਮੀ ਹੋਏ ਮਨੋਜ ਨੇ ਦੱਸਿਆ ਕਿ ਉਹ ਦੇਰ ਰਾਤ ਜਲੰਧਰ ਸ਼ਹਿਰ ਵੱਲ ਆ ਰਿਹਾ ਸੀ। ਜਦੋਂ ਉਹ ਕਾਲਾ ਸਿੰਘਾ ਰੋਡ ‘ਤੇ ਪਹੁੰਚਿਆ ਤਾਂ ਉਸ ਦਾ ਸਾਈਕਲ ਅਸੰਤੁਲਿਤ ਹੋ ਕੇ ਹਾਈਵੇਅ ‘ਤੇ ਡਿੱਗ ਗਿਆ।

ਦੱਸ ਦਈਏ ਕਿ ਮ੍ਰਿਤਕ ਸ਼ੀਨੂ ਦਾ ਦਸ ਦਿਨਾਂ ਬਾਅਦ ਵਿਆਹ ਹੋਣਾ ਸੀ। ਉਸ ਨੇ ਕੁਝ ਦਿਨਾਂ ਲਈ ਪਿੰਡ ਜਾਣਾ ਵੀ ਸੀ। ਪਰ ਇਸ ਤੋਂ ਪਹਿਲਾਂ ਹੀ ਉਸ ਦੀ ਮੌਤ ਹੋ ਗਈ। ਜ਼ਖਮੀ ਮਨੋਜ ਵਾਸੀ ਬਿਹਾਰ ਦੇ ਬਿਆਨਾਂ ਦੇ ਆਧਾਰ ‘ਤੇ ਜਲੰਧਰ ਪੁਲਿਸ ਨੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।  • Trending Tag

  • No Trending Add This News
google-add
google-add
google-add

ਦਰਮਿਆਨੀਆਂ ਖ਼ਬਰਾਂ

google-add

ਵਪਾਰ

google-add
google-add

ਅੰਤਰਰਾਸ਼ਟਰੀ

google-add
google-add