Thursday, May 23, 2024

Logo
Loading...
google-add

ਮਾਹਿਲਪੁਰ ਦਾਣਾ ਮੰਡੀ ਨਜ਼ਦੀਕ 2 ਧਿਰਾਂ ’ਚ ਹੋਈ ਖ਼ੂਨੀ ਝੜਪ

Editor | 13:18 PM, Fri Dec 29, 2023

ਹੁਸ਼ਿਆਰਪੁਰ : ਪੰਜਾਬ ਦੀ ਕਾਨੂੰਨ ਵਿਵਸਥਾ ਬੁਰੀ ਤਰਾਂ ਵਿਗੜ ਚੁੱਕੀ ਹੈ, ਹੁਣ ਨਿੱਕੀ-ਨਿੱਕੀ ਗੱਲਾਂ ਨੂੰ ਲੈ ਕੇ ਗੋਲੀਆਂ ਚੱਲਣੀਆਂ ਸ਼ੁਰੂ ਹੋ ਗਈਆਂ ਹਨ. ਬੀਤੀ ਦੇਰ ਰਾਤ ਮਾਹਿਲਪੁਰ ਦੀ ਦਾਣਾ ਮੰਡੀ ਨਜ਼ਦੀਕ ਰੰਜ਼ਿਸ਼ ਦੇ ਚੱਲਦਿਆਂ 2 ਧਿਰਾਂ ਵਿਚਕਾਰ ਤਕਰਾਰ ਹੋਣ ਉਪਰੰਤ ਇਕ-ਦੂਜੇ ’ਤੇ ਗੋਲੀਆਂ ਚਲਾਉਣ ਅਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। 

ਇਸ ਘਟਨਾ ਦੌਰਾਨ ਕਰੀਬ 7 ਨੌਜਵਾਨ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਸਿਵਲ ਹਸਪਤਾਲ ਮਾਹਿਲਪੁਰ ਦਾਖ਼ਲ ਕਰਵਾਇਆ ਗਿਆ ਹੈ। ਜ਼ਖ਼ਮੀਆਂ ਵਿਚ ਇਮਾਨਪ੍ਰੀਤ ਸਿੰਘ ਪੁੱਤਰ ਰਛਪਾਲ ਸਿੰਘ ਵਾਸੀ ਜੱਸੋਵਾਲ ਦੀ ਖ਼ੱਬੀ ਲੱਤ, ਰਮਨ ਭਟੋਟ ਪੁੱਤਰ ਬਲਭੱਦਰ ਸਿੰਘ ਵਾਸੀ ਸਲੇਮਪੁਰ ਦੀ ਸੱਜੀ ਬਾਂਹ ਅਤੇ ਇਕ ਹੋਰ ਨੌਜਵਾਨ ਦੇ ਗੋਲ਼ੀ ਹੈ ਜਦਕਿ ਬਾਕੀਆਂ ਦੇ ਵੀ ਗੰਭੀਰ ਸੱਟਾਂ ਲੱਗੀਆਂ ਹਨ। 

ਕੀ ਹੈ ਮਾਮਲਾ?

ਦੱਸਿਆ ਜਾ ਰਿਹਾ ਕਿ ਵੀਰਵਾਰ ਦੀ ਦੁਪਹਿਰ ਪਿੰਡ ਚੰਦੇਲੀ ਵਿਖੇ ਇਕ ਵਿਅਕਤੀ ਦੇ ਪੈਸਿਆਂ ਨੂੰ ਲੈਣ ਦੇਣ ਕਰਕੇ ਝਗੜਾ ਹੋਇਆ ਸੀ, ਜਿਸ ਵਿਚ ਇਕ ਕੁੜੀ ਨੂੰ ਅਗਵਾ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ ਅਤੇ ਇਸ ਮਾਮਲੇ ਵਿਚ ਇਕ ਔਰਤ ਜ਼ਖ਼ਮੀ ਵੀ ਹੋਈ ਸੀ। ਇਹੀ ਝਗੜਾ ਦੇਰ ਸ਼ਾਮ ਖ਼ੂਨੀ ਜੰਗ ਵਿਚ ਬਦਲ ਗਿਆ। ਮੌਕੇ ’ਤੇ ਡੀ. ਐੱਸ. ਪੀ. ਦਲਜੀਤ ਸਿੰਘ ਨੇ ਪਹੁੰਚ ਕੇ ਮਾਮਲੇ ਦੀ ਪੜਤਾਲ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਦੋਹਾਂ ਧਿਰਾਂ ਦੇ ਬਿਆਨ ਲੈ ਕੇ ਮਾਮਲੇ ਦਰਜ ਕੀਤੇ ਜਾ ਰਹੇ ਹਨ।

  • Trending Tag

  • No Trending Add This News
google-add
google-add
google-add

ਅਧਿਆਤਮਕ

google-add

ਰਾਜਨੀਤੀ

google-add
google-add