Wednesday, May 15, 2024

Logo
Loading...
google-add

ਪੰਜਾਬੀਓ ਜਾਣੋ ਕਦੋਂ ਮਿਲੇਗੀ ਹੁੰਮਸ ਭਰੀ ਗਰਮੀ ਤੋਂ ਰਾਹਤ

Editor | 10:31 AM, Tue Aug 22, 2023

ਪੰਜਾਬ ‘ਚ ਪੈ ਰਹੀ ਗਰਮੀ ਤੋਂ ਲੋਕ ਪ੍ਰੇਸ਼ਾਨ ਹੋਏ ਪਏ ਹਨ। ਹੁੰਮਸ ਭਰੀ ਗਰਮੀ ਦੇ ਕਾਰਨ ਲੋਕਾਂ ਦਾ ਘਰੋਂ ਬਾਹਰ ਨਿਕਲਣਾ ਔਖਾ ਹੋਇਆ ਪਿਆ ਹੈ। ਉੱਥੇ ਹੀ ਦੂਜੇ ਪਾਸੇ ਮੌਸਮ ਵਿਭਾਗ ਵੱਲੋਂ ਪੰਜਾਬ ’ਚ ਮੁੜ ਤੋਂ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਮੁਤਾਬਕ ਕਿਹਾ ਜਾ ਰਿਹਾ ਹੈ ਕਿ ਪੰਜਾਬ ’ਚ ਅੱਜ ਅਤੇ ਕੱਲ੍ਹ ਮੀਂਹ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲ ਸਕਦੀ ਹੈ। 

ਇਸ ਤੋਂ ਇਲਾਵਾ ਹਿਮਾਚਲ ਪ੍ਰਦੇਸ਼ ਦੀ ਗੱਲ ਕਰੀਏ ਤਾਂ ਹਿਮਾਚਲ ਪ੍ਰਦੇਸ਼ ’ਚ ਆਉਣ ਵਾਲੇ ਚਾਰ ਦਿਨਾਂ ਤੱਕ ਮੀਂਹ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਜਦਕਿ ਪੰਜਾਬ  ’ਚ ਦੋ ਦਿਨ ਮੀਂਹ ਪੈਣ ਦਾ ਖਦਸ਼ਾ ਹੈ।  ਕਾਬਿਲੇਗੌਰ ਹੈ ਕਿ ਪਹਾੜੀ ਇਲਾਕਿਆਂ ’ਚ ਮੀਂਹ ਪੈਣ ਕਾਰਨ ਪੰਜਾਬ ’ਚ ਕਈ ਜਿਲ੍ਹੇ ਹੜ੍ਹ ਦੀ ਚਪੇਟ ਚ ਆ ਗਏ ਹਨ। ਜਿਸ ਕਾਰਨ ਲੋਕਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।





  • Trending Tag

  • No Trending Add This News
google-add
google-add
google-add

ਦਰਮਿਆਨੀਆਂ ਖ਼ਬਰਾਂ

google-add

ਵਪਾਰ

google-add
google-add

ਅੰਤਰਰਾਸ਼ਟਰੀ

google-add
google-add