Sunday, April 14, 2024

Logo
Loading...
google-add

SYL ਦੇ ਮੁੱਦੇ ਨੂੰ ਲੈ ਕੇ ਅੱਜ ਚੰਡੀਗੜ੍ਹ ‘ਚ ਹੋਵੇਗੀ ਮੀਟਿੰਗ

Editor | 11:44 AM, Thu Dec 28, 2023

SYL ਦੇ ਮੁੱਦੇ ਨੂੰ ਲੈ ਕੇ ਅੱਜ ਭਾਵ ਵੀਰਵਾਰ ਨੂੰ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਿਚਾਲੇ ਸ਼ਾਮ 4 ਵਜੇ ਤੀਜੀ ਮੀਟਿੰਗ ਹੋਣ ਜਾ ਰਹੀ ਹੈ। ਪਹਿਲੀਆਂ ਦੋ ਮੀਟਿੰਗਾਂ ਬੇਸਿੱਟਾ ਰਹੀਆਂ ਹਨ। ਦੱਸ ਦਈਏ ਕਿ ਇਸ ਮੀਟਿੰਗ ਦੀ ਪ੍ਰਧਾਨਗੀ ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਕਰਨਗੇ। ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਸੁਪਰੀਮ ਕੋਰਟ ਦੇ ਫੈਸਲੇ ਤੋਂ ਬਾਅਦ ਪੰਜਾਬ ਦੇ CM ਭਗਵੰਤ ਮਾਨ ਨੂੰ ਪੱਤਰ ਲਿਖ ਕੇ SYL ਨਹਿਰ ਦੀ ਉਸਾਰੀ ਨਾਲ ਸਬੰਧਤ ਕਿਸੇ ਵੀ ਅੜਿੱਕੇ ਜਾਂ ਮੁੱਦਿਆਂ ਨੂੰ ਹੱਲ ਕਰਨ ਲਈ ਮੀਟਿੰਗ ਕਰਨ ਦੀ ਇੱਛਾ ਜ਼ਾਹਰ ਕੀਤੀ ਸੀ। ਭਾਵੇਂ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਮੀਟਿੰਗ ਵਿੱਚ ਸ਼ਾਮਲ ਹੋਣ ਦੀ ਇੱਛਾ ਜ਼ਾਹਰ ਕੀਤੀ ਸੀ ਪਰ ਉਹ ਪਹਿਲਾਂ ਵਾਂਗ ਇਸ ਗੱਲ ‘ਤੇ ਅੜੇ ਹੋਏ ਹਨ ਕਿ ਉਨ੍ਹਾਂ ਦੇ ਸੂਬੇ ਕੋਲ ਵੰਡਣ ਲਈ ਵਾਧੂ ਪਾਣੀ ਨਹੀਂ ਹੈ।


ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਦੋਵਾਂ ਮੁੱਖ ਮੰਤਰੀਆਂ ਵਿਚਾਲੇ 14 ਅਕਤੂਬਰ 2022 ਅਤੇ 4 ਜਨਵਰੀ 2023 ਨੂੰ ਮੀਟਿੰਗਾਂ ਹੋਈਆਂ ਸਨ। ਪਹਿਲੀ ਮੀਟਿੰਗ ਵਿੱਚ ਜਲ ਸ਼ਕਤੀ ਮੰਤਰੀ ਵੀ ਮੌਜੂਦ ਸਨ। ਹਰਿਆਣਾ ਸਰਕਾਰ ਨੇ ਇਹ ਵੀ ਦੋਸ਼ ਲਾਇਆ ਕਿ ਪੰਜਾਬ ਸਰਕਾਰ ਦੇ ਨਾਂਹ-ਪੱਖੀ ਰਵੱਈਏ ਕਾਰਨ SYL ਤੇ ਹੋਈਆਂ ਸਾਰੀਆਂ ਮੀਟਿੰਗਾਂ ਬੇਸਿੱਟਾ ਰਹੀਆਂ। SYL ਦਾ ਮੁੱਦਾ ਪਿਛਲੇ ਕਈ ਸਾਲਾਂ ਤੋਂ ਪੰਜਾਬ ਅਤੇ ਹਰਿਆਣਾ ਦਰਮਿਆਨ ਵਿਵਾਦ ਦਾ ਵਿਸ਼ਾ ਬਣਿਆ ਹੋਇਆ ਹੈ। ਹਰਿਆਣਾ ਇਹ ਵੀ ਮੁੱਦਾ ਉਠਾਉਂਦਾ ਰਿਹਾ ਹੈ ਕਿ SYL ਦਾ ਨਿਰਮਾਣ ਨਾ ਹੋਣ ਕਾਰਨ ਉਨ੍ਹਾਂ ਦੇ ਸੂਬੇ ਦੇ ਕਿਸਾਨਾਂ ਨੂੰ ਭਾਰੀ ਨੁਕਸਾਨ ਹੋ ਰਿਹਾ ਹੈ। ਨਹਿਰ ਦੇ ਨਿਰਮਾਣ ਦੇ ਮੁਕੰਮਲ ਹੋਣ ਨਾਲ ਹਰਿਆਣਾ ਦੇ ਕਿਸਾਨਾਂ ਨੂੰ ਸਿੰਚਾਈ ਲਈ ਵਾਧੂ ਪਾਣੀ ਮਿਲੇਗਾ, ਜਿਸ ਨਾਲ ਨਾ ਸਿਰਫ਼ ਉਤਪਾਦਨ ਵਧੇਗਾ ਸਗੋਂ ਕਿਸਾਨਾਂ ਦੀ ਆਮਦਨ ਵਿੱਚ ਵੀ ਵਾਧਾ ਹੋਵੇਗਾ।


  • Trending Tag

  • No Trending Add This News
google-add
google-add
google-add

ਦਰਮਿਆਨੀਆਂ ਖ਼ਬਰਾਂ

google-add

ਵਪਾਰ

google-add
google-add