Monday, April 29, 2024

Logo
Loading...
google-add

ਬੀਬੀ ਜਾਗੀਰ ਕੌਰ ਦੀ ਅਕਾਲੀ ਦਲ ‘ਚ ਹੋ ਸਕਦੀ ਹੈ ਵਾਪਸੀ!

Editor | 14:56 PM, Wed Dec 27, 2023

ਬੀਬੀ ਜਗੀਰ ਕੌਰ ਦੀ ਅਕਾਲੀ ਦਲ ‘ਚ ਵਾਪਸੀ ਹੋ ਸਕਦੀ ਹੈ। ਇਸ ਦੀ ਪੁਸ਼ਟੀ ਖੁਦ ਬੀਬੀ ਜਗੀਰ ਕੌਰ ਨੇ ਕੀਤੀ ਹੈ। ਬੀਬੀ ਜਾਗੀਰ ਕੌਰ ਨੇ ਕਿਹਾ ਕਿ ਉਹ ਬਿਨਾਂ ਕਿਸੇ ਸ਼ਰਤ ਦੇ ਅਕਾਲੀ ਦਲ ‘ਚ ਵਾਪਸੀ ਕਰਨਗੇ। ਇਸ ਤੋਂ ਅੱਗੇ ਉਹਨਾਂ ਕਿਹਾ ਕਿ ਪਹਿਲਾਂ ਉਸ ਖਿਲਾਫ ਪਾਏ ਗਏ ਮਤੇ ਨੂੰ ਦਰੁਸਤ ਕੀਤਾ ਜਾਵੇ, ਫੇਰ ਮੈਂ ਪਾਰਟੀ ਦੀ ਸੇਵਾ ਲਈ ਹਾਜ਼ਰ ਹਾਂ

ਬੀਬੀ ਜਾਗੀਰ ਕੌਰ ਨੇ ਕਿਹਾ ਕਿ ਉਹਨਾਂ ਦੀ ਲੜਾਈ ਐਸ ਜੀ ਪੀ ਸੀ ਬਾਬਤ ਸੀ ਨਾ ਕਿ ਕਿਸੇ ਅਹੁਦੇ ਲਈ. ਇਸ ਦੌਰਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਮੈਂ ਅੱਜ ਤੱਕ ਕਦੇ ਵੀ ਅਪਣੇ ਆਪ ਨੂੰ ਸ਼੍ਰੋਮਣੀ ਅਕਾਲੀ ਦਲ ਤੋਂ ਵੱਖ ਨਹੀਂ ਸਮਝਿਆ ਅਤੇ ਨਾ ਹੀ ਕਦੇ ਇਹ ਬਿਆਨ ਦਿੱਤਾ ਕਿ ਮੈਂ ਅਕਾਲੀ ਦਲ ਨੂੰ ਛੱਡ ਦਿਤਾ ਹੈ। 

ਜ਼ਿਕਰਯੋਗ ਹੈ ਕਿ ਬੀਬੀ ਜਾਗੀਰ ਕੌਰ ਨੇ ਹਾਲ ਹੀ ‘ਚ ਹੋਈਆਂ SGPC ਪ੍ਰਧਾਨ ਦੀਆਂ ਚੋਣਾਂ ਅਕਾਲੀ ਦਲ ਤੋਂ ਬਾਗੀ ਹੋ ਕੇ ਲੜੀਆਂ ਸਨ।


  • Trending Tag

  • No Trending Add This News
google-add
google-add
google-add

ਦਰਮਿਆਨੀਆਂ ਖ਼ਬਰਾਂ

google-add

ਵਪਾਰ

google-add
google-add