Thursday, May 23, 2024

Logo
Loading...
google-add

ਕੇਂਦਰੀ ਮੰਤਰੀ ਸ਼ੇਖਾਵਤ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਹੋਏ ਨਤਮਸਤਕ

Editor | 12:24 PM, Sat Dec 30, 2023

ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਅੱਜ ਇੱਥੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨਾਂ ਨੇ ਤਖ਼ਤ ਸਾਹਿਬ ਵਿਖੇ ਮੱਥਾ ਟੇਕ ਕੇ ਪਾਰਟੀ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਅਤੇ ਤਖ਼ਤ ਸਾਹਿਬ ਵਿਖੇ ਸੁਸ਼ੋਭਿਤ ਇਤਿਹਾਸਕ ਵਸਤਾਂ ਦੇ ਦਰਸ਼ਨ ਵੀ ਕੀਤੇ। ਇਸ ਦੌਰਾਨ ਭਾਜਪਾ ਆਗੂਆਂ ਤੇ ਵਰਕਰਾਂ ਨੇ ਕੇਂਦਰੀ ਮੰਤਰੀ ਦਾ ਨਿੱਘਾ ਸੁਆਗਤ ਕੀਤਾ 


ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਦਰਸ਼ਨ ਕਰਨ ਤੋਂ ਬਾਅਦ ਉਨਾਂ ਨੇ ਇੱਥੇ ਪਾਰਟੀ ਆਗੂਆਂ ਨਾਲ ਬੰਦ ਕਮਰੇ 'ਚ ਮੀਟਿੰਗ ਕੀਤੀ। ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨੇ ਆਪਣੇ ਐਕਸ 'ਤੇ ਤਸਵੀਰਾਂ ਸਾਂਝੀ ਕੀਤੀਆਂ ਹਨ । ਉਨਾਂ ਨੇ ਕੈਪਸ਼ਨ 'ਚ ਲਿਖਿਆ ਕਿ,'ਬਠਿੰਡਾ ਜ਼ਿਲ੍ਹੇ 'ਚ ਸਥਿਤ ਸਿੱਖ ਧਰਮ ਦੇ ਮਹਾਨ ਇਤਿਹਾਸ ਨਾਲ ਸਬੰਧਤ ਪ੍ਰਸਿੱਧ ਅਸਥਾਨ ਸ੍ਰੀ ਦਮਦਮਾ ਸਾਹਿਬ ਵਿਖੇ ਮੱਥਾ ਟੇਕਣ ਦਾ ਸੁਭਾਗ ਪ੍ਰਾਪਤ ਹੋਇਆ ਹੈ। ਉਨਾਂ ਨੇ ਅੱਗੇ ਲਿਖਿਆ ਕਿ, 'ਇਹ ਸਿੱਖ ਧਰਮ ਦੇ ਪੰਜ ਪਵਿੱਤਰ ਤਖ਼ਤਾਂ ਵਿੱਚੋਂ ਇੱਕ ਹੈ, "ਜੋ ਬੋਲੇ ​​ਸੋ ਨਿਹਾਲ, ਸਤਿ ਸ਼੍ਰੀ ਅਕਾਲ!"


ਦੱਸਦਈਏ ਕਿ ਕੇਂਦਰੀ ਜਲ ਸ਼ਕਤੀ ਮੰਤਰੀ ਸ਼ੇਖਾਵਤ ਬਠਿੰਡਾ ਦੇ ਦੋ ਦਿਨਾਂ ਦੌਰੇ ’ਤੇ ਆਏ ਹਨ । ਇਸ ਮੌਕੇ ਉਨ੍ਹਾਂ ਦੇ ਨਾਲ ਸੂਬਾਈ ਆਗੂ ਸੁਭਾਸ਼ ਸ਼ਰਮਾ, ਜਨਰਲ ਸਕੱਤਰ ਦਿਆਲ ਸੋਢੀ, ਸ਼ਿਵਰਾਜ ਗੋਪਾਲ, ਜਗਦੀਪ ਸਿੰਘ ਨੱਕਈ, ਜ਼ਿਲ੍ਹਾ ਦਿਹਾਤੀ ਪ੍ਰਧਾਨ ਰਵੀਪ੍ਰੀਤ ਸਿੰਘ ਸਿੱਧੂ, ਵਿਕਰਮ ਗਰਗ ਮੀਡੀਆ ਇੰਚਾਰਜ, ਅਸ਼ੋਕ ਭਾਰਤੀ, ਨੱਥੂ ਰਾਮ ਤੇ ਗੋਪਾਲ ਆਦਿ ਸੀਨੀਅਰ ਆਗੂ ਤੇ ਵਰਕਰ ਮੌਜੂਦ ਸਨ।


  • Trending Tag

  • No Trending Add This News
google-add
google-add
google-add

ਦਰਮਿਆਨੀਆਂ ਖ਼ਬਰਾਂ

google-add

ਰਾਜਨੀਤੀ

google-add
google-add