ਨਵੇਂ ਸਾਲ 'ਚ ਵੱਡੀ ਗਿਣਤੀ ’ਚ ਸੰਗਤਾਂ ਸ੍ਰੀ ਦਰਬਾਰ ਸਾਹਿਬ ਵਿਖੇ ਹੋਈਆਂ ਨਤਮਸਤਕ
ਸਾਲ 2024 ਦੀ ਸ਼ੁਰੂਆਤ ਹੋ ਚੁੱਕੀ ਹੈ। ਅੰਮ੍ਰਿਤਸਰ ਸ੍ਰੀ ਦਰਬਾਰ ਸਾਹਿਬ ‘ਚ ਨਵਾਂ ਸਾਲ ਮਨਾਉਣ ਲਈ ਹਜ਼ਾਰਾਂ ਦੀ ਗਿਣਤੀ ਵਿਚ ਸੰਗਤਾਂ ਨਤਮਸਤਕ ਹੋਣ ਪੁੱਜੀਆਂ। ਰਾਤ ਦੇ 12 ਵੱਜਦੇ ਹੀ ਆਤਿਸ਼ਬਾਜ਼ੀ ਦੀ ਰੋਸ਼ਨੀ ਨਾਲ ਅਸਮਾਨ ਰੰਗੀਨ ਹੋ ਗਿਆ। ਇਸ ਦੇ ਨਾਲ ਹੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਉਨ੍ਹਾਂ ਦੀ ਪਤਨੀ ਅਤੇ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਅਤੇ ਬਿਕਰਮ ਸਿੰਘ ਜੀ ਮਜੀਠੀਆ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮੱਥਾ ਟੇਕਣ ਲਈ ਪੁੱਜੇ।
ਇਸ ਮੌਕੇ ਉਨ੍ਹਾਂ ਸੰਗਤਾਂ ਸਮੇਤ ਮੱਥਾ ਟੇਕਿਆ ਅਤੇ ਨਵੇਂ ਸਾਲ ਦੀਆਂ ਸ਼ੁੱਭ ਕਾਮਨਾਵਾਂ ਵੀ ਲਈਆਂ। ਦੱਸ ਦਈਏ ਕਿ ਅੰਮ੍ਰਿਤਸਰ ਦੇ ਪੁਲੀਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਖ਼ੁਦ ਅੱਧੀ ਰਾਤ ਨੂੰ ਟੀਮ ਨਾਲ ਸੜਕਾਂ ’ਤੇ ਡਟੇ ਰਹੇ। ਅੰਮ੍ਰਿਤਸਰ ਦੇ ਲਾਰੈਂਸ ਰੋਡ ਜਿੱਥੇ ਲੋਕ ਘੁੰਮਦੇ ਹਨ ਅਤੇ ਰਣਜੀਤ ਐਵੀਨਿਊ ਵਿੱਚ ਵੀ ਲਗਾਤਾਰ ਚੈਕਿੰਗ ਜਾਰੀ ਰਹੀ ਜਿਸ ਕਾਰਨ ਅਮਨ ਕਾਨੂੰਨ ਦੀ ਸਥਿਤੀ ਬਰਕਰਾਰ ਰਹੀ।
Trending Tag
Apple ਆਈਫੋਨ ਨਿਰਮਾਤਾ ਕੰਪਨੀ ਭਾਰਤ 'ਚ ਕਰੇਗੀ 1.5 ਅਰਬ ਡਾਲਰ ਦੀ Investment
ਦੇਸ਼ ਦੇ ਕਰੀਬ 21 ਸੂਬਿਆਂ ਨੂੰ ਕਰਜ਼ੇ ਦਾ ਸਹਾਰਾ, ਪੰਜਾਬ ਵਿਚ ਆਮਦਨ ਅਤੇ ਖਰਚੇ ਦਾ ਅੰਤਰ 90% ਵਧਿਆ
ਅੰਮ੍ਰਿਤਸਰ-ਜੈਪੁਰ ਹਵਾਈ ਅੱਡੇ ‘ਤੇ ਫੜੀ ਗਈ 3.55 ਕਰੋੜ ਰੁਪਏ ਦੀ ਵਿਦੇਸ਼ੀ ਕਰੰਸੀ
ਪੰਜਾਬ ਦੇ ਸਕੂਲਾਂ 'ਚ ਅੱਜ PTM, ਮਾਪਿਆਂ ਨੂੰ ਸੌਂਪਿਆ ਜਾਵੇਗਾ Report Card
ਹੁਸ਼ਿਆਰਪੁਰ ਤੋਂ ਬਸਪਾ ਉਮੀਦਵਾਰ ਰਾਕੇਸ਼ ਸੁਮਨ ਨੇ ਦਿਤਾ ਅਸਤੀਫ਼ਾ, AAP 'ਚ ਸ਼ਾਮਲ
ਪੰਜਾਬ ‘ਚ ਨਾਮਜ਼ਦਗੀਆਂ ਦਾ ਦੂਜਾ ਦਿਨ, ਕਾਂਗਰਸ ਉਮੀਦਵਾਰ ਧਰਮਵੀਰ ਗਾਂਧੀ ਨੇ ਭਰੀ ਨਾਮਜ਼ਦਗੀ
ਆਪ ਦਾ ਪੱਲਾ ਛੱਡ, ਬੀਜੇਪੀ ਵਿੱਚ ਸ਼ਾਮਲ ਹੋਏ ਸਾਬਕਾ ਡਿਪਟੀ ਮੇਅਰ ਅਵਿਨਾਸ਼ ਜੌਲੀ
ਮੰਤਰੀ ਧਾਲੀਵਾਲ ਨੇ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ ਮੁਲਾਕਾਤ
ਜਲੰਧਰ ਤੋਂ 'ਆਪ' ਦੇ MP ਸੁਸ਼ੀਲ ਰਿੰਕੂ ਤੇ MLA ਸ਼ੀਤਲ ਅੰਗੂਰਾਲ ਭਾਜਪਾ 'ਚ ਹੋਏ ਸ਼ਾਮਲ