Thursday, May 23, 2024

Logo
Loading...
google-add

Punjab Police ਦੀ ਸਾਬਕਾ ਲੇਡੀ DSP ਨੂੰ 6 ਸਾਲ ਦੀ ਸਜ਼ਾ

Editor | 12:46 PM, Thu Feb 08, 2024

ਚੰਡੀਗੜ੍ਹ CBI ਕੋਰਟ ਨੇ ਪੰਜਾਬ ਪੁਲਿਸ ਦੀ ਸਾਬਕਾ ਮਹਿਲਾ DSP ਰਾਕਾ ਗੇਰਾ ਨੂੰ ਭ੍ਰਿਸ਼ਟਾਚਾਰ ਦੇ ਇੱਕ ਮਾਮਲੇ ਵਿੱਚ 6 ਸਾਲ ਦੀ ਸਜ਼ਾ ਸੁਣਾਈ ਹੈ ਤੇ ਨਾਲ ਹੀ ਰਾਕਾ ਗੇਰਾ ‘ਤੇ 2 ਲੱਖ ਰੁਪਏ ਦਾ ਜੁਰਮਾਨਾ ਵੀ ਲਗਾਇਆ ਹੈ। ਦੱਸ ਦਇਏ ਕਿ ਰਾਕਾ ਗੇਰਾ ਖ਼ਿਲਾਫ਼ ਰਿਸ਼ਵਤ ਮੰਗਣ ਦਾ ਮਾਮਲਾ ਉਸ ਸਮੇਂ ਦਰਜ ਕੀਤਾ ਗਿਆ ਸੀ ਜਦੋਂ ਉਹ ਮੁਹਾਲੀ ਵਿੱਚ ਤਾਇਨਾਤ ਸਨ। ਰਾਕਾ ਨੂੰ ਅਦਾਲਤ ਨੇ 5 ਫਰਵਰੀ ਨੂੰ ਦੋਸ਼ੀ ਪਾਇਆ ਅਤੇ ਉਥੋਂ ਪੁਲਿਸ ਨੇ ਉਸ ਨੂੰ ਹਿਰਾਸਤ ਵਿਚ ਲੈ ਲਿਆ ਸੀ।

ਆਓ ਦੱਸਦੇ ਹਾਂ ਪੂਰਾ ਮਾਮਲਾ?

ਨਿਊ ਚੰਡੀਗੜ੍ਹ ਦੇ ਇੱਕ ਬਿਲਡਰ ਨੇ ਸਾਬਕਾ ਮਹਿਲਾ ਡੀਐਸਪੀ ਰਾਕਾ ਗੇਰਾ ਖ਼ਿਲਾਫ਼ ਇੱਕ ਲੱਖ ਰੁਪਏ ਦੀ ਰਿਸ਼ਵਤ ਮੰਗਣ ਦੀ ਸ਼ਿਕਾਇਤ ਦਰਜ ਕਰਵਾਈ ਸੀ। ਉਸ ਦੀ ਸ਼ਿਕਾਇਤ ’ਤੇ ਸੀਬੀਆਈ ਨੇ 2011 ਵਿੱਚ ਉਸ ਖ਼ਿਲਾਫ਼ ਕੇਸ ਦਰਜ ਕੀਤਾ ਸੀ, ਜਿਸਦੇ ਚੱਲਦੇ 13 ਸਾਲ ਪਹਿਲਾਂ ਰਾਕਾ ਗੇਰਾ ਨੂੰ ਸੈਕਟਰ 15 ਸਥਿਤ ਉਸ ਦੇ ਘਰ ਤੋਂ ਗ੍ਰਿਫਤਾਰ ਕਰ ਲਿਆ ਗਿਆ ਸੀ।

ਇਸ ਤੋਂ ਬਾਅਦ ਸੀਬੀਆਈ ਨੇ ਰਾਕਾ ਗੇਰਾ ਦੇ ਘਰ ਦੀ ਤਲਾਸ਼ੀ ਲਈ ਅਤੇ ਉਥੋਂ 90 ਲੱਖ ਰੁਪਏ ਦੀ ਨਕਦੀ ਅਤੇ ਇਸ ਤੋਂ ਇਲਾਵਾ ਹਥਿਆਰ ਅਤੇ ਕਾਰਤੂਸ ਵੀ ਬਰਾਮਦ ਕੀਤੇ। ਇਸਦੇ ਨਾਲ ਹੀ CBI ਨੇ  ਉਸ ਦੇ ਘਰੋਂ ਸ਼ਰਾਬ ਦੀਆਂ 53 ਬੋਤਲਾਂ ਵੀ ਬਰਾਮਦ ਕੀਤੀਆਂ ਹਨ। ਜਿਸ ਤੋਂ ਬਾਅਦ ਪੁਲਸ ਨੇ ਉਸ ਖਿਲਾਫ ਭ੍ਰਿਸ਼ਟਾਚਾਰ ਦੇ ਨਾਲ-ਨਾਲ ਅਸਲਾ ਐਕਟ ਦਾ ਮਾਮਲਾ ਦਰਜ ਕਰ ਲਿਆ ਹੈ।

ਇਸ ਸਭ ਤੋਂ ਬਾਅਦ ਇਹ ਮਾਮਲਾ ਅਦਾਲਤ ਤੱਕ ਪਹੁੰਚ ਗਿਆ ਜਦੋਂ ਗਵਾਹੀ ਹੋਈ ਤਾਂ ਰਾਕਾ ਗੇਰਾ ‘ਤੇ ਰਿਸ਼ਵਤ ਮੰਗਣ ਦਾ ਦੋਸ਼ ਲਗਾਉਣ ਵਾਲੇ ਬਿਲਡਰ ਨੇ ਵਿਰੋਧ ਕੀਤਾ। ਹਾਈਕੋਰਟ ਨੇ ਇਸ ਮਾਮਲੇ ਦੀ ਸੁਣਵਾਈ ‘ਤੇ ਲਗਭਗ 5 ਸਾਲ ਤੱਕ ਰੋਕ ਲਗਾ ਦਿੱਤੀ। ਜਦੋਂ ਅਗਸਤ 2023 ਵਿੱਚ ਹਾਈ ਕੋਰਟ ਤੋਂ ਸਟੇਅ ਹਟਾ ਲਿਆ ਗਿਆ ਤਾਂ ਇਸਦੀ ਸੁਣਵਾਈ ਸ਼ੁਰੂ ਹੋਈ।

CBI ਦੇ ਵਕੀਲ ਨੇ ਅਦਾਲਤ ਵਿੱਚ ਸ਼ਿਕਾਇਤਕਰਤਾ ਬਿਲਡਰ ਅਤੇ DSP  ਰਾਕਾ ਗੇਰਾ ਵਿਚਕਾਰ ਹੋਈ ਗੱਲਬਾਤ ਦੇ ਸਬੂਤ ਪੇਸ਼ ਕੀਤੇ। ਜਿਸ ਰਾਹੀਂ ਉਸ ਨੇ ਦਾਅਵਾ ਕੀਤਾ ਕਿ ਉਸ ਕੋਲ ਮੁਲਜ਼ਮ ਅਤੇ ਸ਼ਿਕਾਇਤਕਰਤਾ ਵਿਚਕਾਰ ਹੋਈ ਗੱਲਬਾਤ ਦੀ ਟ੍ਰਾਂਸਕ੍ਰਿਪਟ ਅਤੇ ਫੁਟੇਜ ਹੈ। ਜਿਸ ਤੋਂ ਸਾਬਤ ਹੁੰਦਾ ਹੈ ਕਿ ਡੀਐਸਪੀ ਨੇ ਰਿਸ਼ਵਤ ਮੰਗੀ ਸੀ. ਇਸ ਮਾਮਲੇ ਵਿੱਚ 2017 ਵਿੱਚ ਰਾਕਾ ਨੂੰ ਜੁਡੀਸ਼ੀਅਲ ਮੈਜਿਸਟਰੇਟ ਅਦਾਲਤ ਨੇ 1 ਸਾਲ ਦੀ ਸਜ਼ਾ ਸੁਣਾਈ ਸੀ। ਰਾਕਾ ਨੇ ਸੈਸ਼ਨ ਕੋਰਟ ਵਿੱਚ ਸਜ਼ਾ ਖ਼ਿਲਾਫ਼ ਅਪੀਲ ਕੀਤੀ ਸੀ। 2019 ਵਿੱਚ ਜ਼ਿਲ੍ਹਾ ਅਤੇ ਸੈਸ਼ਨ ਜੱਜ ਦੀ ਅਦਾਲਤ ਨੇ ਉਸ ਨੂੰ ਬਰੀ ਕਰ ਦਿੱਤਾ ਸੀ। ਇਸ ਤੋਂ ਬਾਅਦ ਇਹ ਕੇਸ ਸੀਬੀਆਈ ਅਦਾਲਤ ਵਿੱਚ ਗਿਆ ਅਤੇ ਇੱਥੋਂ ਉਸ ਨੂੰ ਸਜ਼ਾ ਹੋਈ।


google-add
google-add
google-add

ਕਾਨੂੰਨ

ਅਧਿਆਤਮਿਕ

ਅੱਜ ਦਾ ਰਾਸ਼ੀਫਲ (15-01-2024)

Editor | 10:21 AM, Mon Jan 15, 2024

ਅੱਜ ਦਾ ਰਾਸ਼ੀਫਲ (13-01-2024)

Editor | 11:25 AM, Sat Jan 13, 2024

ਅੱਜ ਦਾ ਰਾਸ਼ੀਫਲ (11-01-2024)

Editor | 11:09 AM, Thu Jan 11, 2024

ਅੱਜ ਦਾ ਰਾਸ਼ੀਫਲ (06-01-2024)

Editor | 10:23 AM, Sat Jan 06, 2024

ਅੱਜ ਦਾ ਰਾਸ਼ੀਫਲ (01-01-2024)

Editor | 13:26 PM, Mon Jan 01, 2024
google-add

ਅਰਥਸ਼ਾਸਤਰ ਅਤੇ ਵਪਾਰ

google-add
google-add

ਰਾਜਨੀਤੀ

google-add
google-add